ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ

By  Ragini Joshi August 22nd 2025 09:03 PM

ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋਣ ਦੀ ਖ਼ਬਰ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਉਹ 65 ਵਰ੍ਹਿਆਂ ਦੇ ਸਨ। ਬ੍ਰੇਨ ਸਟ੍ਰੋਕ ਕਾਰਨ ਉਹਨਾਂ ਨੂੰ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਸੀ, ਜਿੱਥੇ ਸਵੇਰੇ 4 ਵਜੇ ਉਹਨਾਂ ਆਖ਼ਰੀ ਸਾਹ ਲਏ। ਉਹਨਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੋਂਗੀ ਮੁਹਾਲੀ ਵਿਚ ਹੋਵੇਗਾ।

Related Post