ਓਪੀਪੀ ਅਧਿਕਾਰੀ ਗੈਰਕਾਨੂੰਨੀ ਤੌਰ 'ਤੇ ਹਥਿਆਰ ਵਰਤੋਂ ਦੀ ਜਾਂਚ ਕਰ ਰਹੇ ਹਨ, ਜਿੱਥੇ ਨੌਜਵਾਨਾਂ ਵੱਲੋਂ ਬਾਅਦ ਵਿਚ ਸੋਸ਼ਲ ਮੀਡੀਆ 'ਤੇ ਵੀ ਗੋਲੀਆਂ ਚਲਾਉਣ ਵਾਲੀਆਂ ਵੀਡੀਓਜ਼ ਵਾਇਰਲ ਹੋਈਆਂ ਹਨ।
ਬ੍ਰੇਸਬ੍ਰਿਜ ਓਪੀਪੀ ਵੱਲੋਂ 27 ਅਗਸਤ ਨੂੰ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਵੀਡੀਓਜ਼ ਵਿੱਚ ਨੌਜਵਾਨਾਂ ਨੂੰ "ਲਾਪਰਵਾਹ ਅਤੇ ਅਸੁਰੱਖਿਅਤ ਢੰਗ ਨਾਲ" ਹਥਿਆਰ ਚਲਾਉਂਦੇ ਹੋਏ ਦਿਖਾਇਆ ਗਿਆ ਹੈ।
ਪੁਲਿਸ ਮੁਤਾਬਕ ਅਧਿਕਾਰੀ ਇਸ ਸਥਿਤੀ ਤੋਂ ਜਾਣੂ ਹਨ ਅਤੇ ਕਿਸੇ ਵੀ ਜਾਣਕਾਰੀ ਵਾਲੇ ਨੂੰ ਬ੍ਰੇਸਬ੍ਰਿਜ ਓਪੀਪੀ ਨੂੰ 1-888-310-1122 'ਤੇ ਕਾਲ ਕਰਨ ਲਈ ਕਿਹਾ ਗਿਆ ਹੈ।