ਅਮਰੀਕੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਵਪਾਰਕ ਟਰੱਕ ਡਰਾਈਵਰਾਂ ਲਈ ਵਰਕਰ ਵੀਜ਼ਿਆਂ ਦੇ ਜਾਰੀ ਕਰਨ ‘ਤੇ ਰੋਕ ਲਾ ਦਿੱਤੀ ਹੈ।
ਸਰਕਾਰੀ ਬਿਆਨ ਅਨੁਸਾਰ, ਅਮਰੀਕੀ ਸੜਕਾਂ ‘ਤੇ ਵੱਡੇ ਟਰੈਕਟਰ-ਟ੍ਰੇਲਰ ਟਰੱਕ ਚਲਾਉਣ ਵਾਲੇ ਵਿਦੇਸ਼ੀ ਡਰਾਈਵਰਾਂ ਦੀ ਵੱਧਦੀ ਗਿਣਤੀ ਸੁਰੱਖਿਆ ਲਈ ਖ਼ਤਰਾ ਬਣ ਰਹੀ ਹੈ। ਇਸ ਨਾਲ ਨਾ ਸਿਰਫ਼ ਅਮਰੀਕੀਆਂ ਦੀ ਜਾਨ ਨੂੰ ਖਤਰਾ ਪੈਦਾ ਹੋ ਰਿਹਾ ਹੈ, ਸਗੋਂ ਦੇਸੀ ਟਰੱਕਰਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋ ਰਹੀ ਹੈ।
ਸਰਕਾਰ ਨੇ ਕਿਹਾ ਹੈ ਕਿ ਇਹ ਕਦਮ ਅਮਰੀਕੀ ਜ਼ਿੰਦਗੀਆਂ ਦੀ ਸੁਰੱਖਿਆ ਕਰਨ ਅਤੇ ਦੇਸੀ ਟਰੱਕ ਡਰਾਈਵਰਾਂ ਦੇ ਹਿੱਤਾਂ ਦੀ ਰੱਖਿਆ ਲਈ ਚੁੱਕਿਆ ਗਿਆ ਹੈ।