ਬੀਤੇ ਐਤਵਾਰ ਬਰੈਂਪਟਨ ਈਸਟ ਤੋਂ ਐਮਪੀਪੀ ਹਰਦੀਪ ਸਿੰਘ ਗਰੇਵਾਲ ਵੱਲੋਂ ਆਪਣੇ ਅਤੇ ਪਰਿਵਾਰ ਨਾਲ ਨਸਲੀ ਆਧਾਰ ਤੇ ਦੂਸ਼ਣਬਾਜ਼ੀ ਕੀਤੇ ਜਾਣ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਗਈ ਹੈ। ਉਹਨਾਂ ਮੁਤਾਬਕ ਮੁਸਕੋਕਾ ਵਿਖੇ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ 'ਵਾਪਸ ਮੁੜ ਜਾਉ ਅਤੇ ਤੁਹਾਨੂੰ ਸਭ ਨੂੰ ਮਰ ਜਾਣਾ ਚਾਹੀਦਾ' ਵਰਗੀਆਂ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪਿਆ ਹੈ।
ਗਰੇਵਾਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਮੁਸਕੋਕਾ ਜਨਮਦਿਨ ਮਨਾਉਣ ਪਹੁੰਚੇ ਸਨ। ਦੂਜੀ ਵਾਰ ਵਿਧਾਇਕ ਬਣੇ ਗਰੇਵਾਲ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟਾਈ ਹੈ।ਵਿਧਾਇਕ ਵੱਲੋਂ ਹੋਰਨਾਂ ਪ੍ਰਵਾਸੀਆਂ ਖ਼ਾਸ ਕਰਕੇ ਸਿੱਖਾਂ ਨੂੰ ਸਤਰਕ ਰਹਿਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਪਿਛਲੇ ਕੁੱਝ ਸਮੇਂ ਤੋਂ ਕੈਨੇਡਾ ਵਿੱਚ ਪ੍ਰਵਾਸੀਆਂ ਖਿਲਾਫ਼ ਨਫ਼ਰਤ ਕਾਫ਼ੀ ਵਧੀ ਹੈ।